ਜਗਤ ਪੰਜਾਬੀ ਸਭਾ ਕੈਨੇਡਾ ਨੇ ਪੰਜਾਬੀ ਸਾਹਿਤਕਾਰਾਂ, ਪੰਜਾਬੀ ਨਾਇਕਾਂ ਅਤੇ ਪ੍ਰੇਰਨਾਦਾਇਕ ਕੰਮ ਕਰਨ ਵਾਲਿਆਂ ਨੂੰ ਸਨਮਾਨਿਤ ਕਰਨ ਲਈ, ਪੰਜਾਬ ਦੇ ਆਨੰਦਪੁਰ ਸਾਹਿਬ ਦੇ ਵਿਰਾਸਤ-ਏ-ਖਾਲਸਾ ਆਡੀਟੋਰੀਅਮ ਵਿਖੇ ਇੱਕ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ। ਇਹ ਪ੍ਰੋਗਰਾਮ ਜਗਤ ਪੰਜਾਬੀ ਸਭਾ ਕੈਨੇਡਾ ਦੇ ਚੇਅਰਮੈਨ ਸ੍ਰੀ ਅਜਾਇਬ ਸਿੰਘ ਚੱਠਾ ਦੀ ਪ੍ਰਧਾਨਗੀ ਹੇਠ ਆਯੋਜਿਤ ਕੀਤਾ ਗਿਆ। ਇਸ ਸਮਾਗਮ ਦੇ ਮੁੱਖ ਮਹਿਮਾਨ …
‘ਪੈੜਾਂ’ ਪੰਜਾਬੀ ਮੈਗਜ਼ੀਨ ਰਾਜਸਥਾਨ ਨੂੰ ਪੰਜਾਬ ਵਿੱਚ ਮਿਲਿਆ ਵਿਸ਼ੇਸ਼ ਸਨਮਾਨ
ਜਗਤ ਪੰਜਾਬੀ ਸਭਾ ਕੈਨੇਡਾ ਨੇ ਪੰਜਾਬੀ ਸਾਹਿਤਕਾਰਾਂ, ਪੰਜਾਬੀ ਨਾਇਕਾਂ ਅਤੇ ਪ੍ਰੇਰਨਾਦਾਇਕ ਕੰਮ ਕਰਨ ਵਾਲਿਆਂ ਨੂੰ ਸਨਮਾਨਿਤ ਕਰਨ ਲਈ, ਪੰਜਾਬ ਦੇ ਆਨੰਦਪੁਰ ਸਾਹਿਬ ਦੇ ਵਿਰਾਸਤ-ਏ-ਖਾਲਸਾ ਆਡੀਟੋਰੀਅਮ ਵਿਖੇ ਇੱਕ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ। ਇਹ ਪ੍ਰੋਗਰਾਮ ਜਗਤ ਪੰਜਾਬੀ ਸਭਾ ਕੈਨੇਡਾ ਦੇ ਚੇਅਰਮੈਨ ਸ੍ਰੀ ਅਜਾਇਬ ਸਿੰਘ ਚੱਠਾ ਦੀ ਪ੍ਰਧਾਨਗੀ ਹੇਠ ਆਯੋਜਿਤ ਕੀਤਾ ਗਿਆ। ਇਸ ਸਮਾਗਮ ਦੇ ਮੁੱਖ ਮਹਿਮਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਾਵਾ ਸਨ।
ਰਾਜ ਸਭਾ ਮੈਂਬਰ ਸਾਂਸਦ ਸੰਤ ਬਲਵੀਰ ਸਿੰਘ ਸੀਚੇਵਾਲ, ਪਦਮ ਸ਼੍ਰੀ ਸੇਵਾ ਸਿੰਘ, ਪਦਮ ਸ਼੍ਰੀ ਜਗਜੀਤ ਸਿੰਘ ਦਰਦੀ, ਸਾਹਿਤ ਅਕਾਦਮੀ ਚੰਡੀਗੜ੍ਹ ਦੇ ਪ੍ਰਧਾਨ ਡਾ. ਸਰਵਜੀਤ ਸੋਹਲ ਦੇ ਨਾਲ-ਨਾਲ ਰਾਜਸਥਾਨ ਤੋਂ ਪ੍ਰਕਾਸ਼ਿਤ ਹੋਣ ਵਾਲੇ ਪਹਿਲੇ ਅਤੇ ਇਕਲੌਤੇ ਪੰਜਾਬੀ ਸਾਹਿਤਕ ਮੈਗਜ਼ੀਨ ‘ਪੈੜਾਂ’ ਨੂੰ ਵੱਖ-ਵੱਖ ਖੇਤਰਾਂ ਵਿੱਚ ਉਨ੍ਹਾਂ ਦੀਆਂ ਪ੍ਰਾਪਤੀਆਂ ਲਈ ਸਨਮਾਨਿਤ ਕੀਤਾ ਗਿਆ । ‘ਪੈੜਾਂ’ ਮੈਗਜ਼ੀਨ,ਰਾਜਸਥਾਨ ਦੇ ਸੰਪਾਦਕ ਰਾਜਿੰਦਰ ਸਿੰਘ ਸਹੂ ਨੂੰ ਇਨ੍ਹਾਂ ਸਾਹਿਤਕ ਸ਼ਖਸਿ਼ਅਤਾਂ ਨਾਲ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ, ਸੰਤ ਬਲਵੀਰ ਸਿੰਘ ਸੀਚੇਵਾਲ, ਅਜਾਇਬ ਸਿੰਘ ਚੱਠਾ ਨੇ ਰਾਜਸਥਾਨ ਵਿੱਚ ਪੰਜਾਬੀ ਸਾਹਿਤ ਨੂੰ ਉਤਸ਼ਾਹਿਤ ਕਰਨ ਅਤੇ ਸਾਹਿਤਕ ਗਤੀਵਿਧੀਆਂ ਚਲਾਉਣ ਲਈ ਸਨਮਾਨਿਤ ਕੀਤਾ।
ਇਸ ਮੌਕੇ ‘ਤੇ ‘ਪੈੜਾਂ’ ਮੈਗਜ਼ੀਨ ਰਾਜਸਥਾਨ ਦੇ ਚੰਗੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਇਹ ਜ਼ਿਕਰਯੋਗ ਹੈ ਕਿ ਪੈੜਾਂ ਮੈਗਜ਼ੀਨ ਪਿਛਲੇ ਤਿੰਨ ਸਾਲਾਂ ਤੋਂ ਰਾਜਸਥਾਨ ਵਿੱਚ ਪੰਜਾਬੀ ਸਾਹਿਤ ਨੂੰ ਉਤਸ਼ਾਹਿਤ ਕਰਨ ਲਈ ਸੰਪਾਦਕ ਰਾਜਿੰਦਰ ਸਿੰਘ ਸਹੂ ਅਤੇ ਸਹਿ-ਸੰਪਾਦਕ ਡਾ. ਕੁਲਦੀਪ ਸਿੰਘ ਦੁਆਰਾ ਪ੍ਰਕਾਸ਼ਿਤ ਕੀਤਾ ਜਾ ਰਿਹਾ ਹੈ ਅਤੇ ਇਸ ਦੇ ਨਾਲ ਹੀ ਰਾਜਸਥਾਨ ਵਿੱਚ ਕਵੀ ਦਰਬਾਰ, ਸੈਮੀਨਾਰ, ਵੈਬਿਨਾਰ ਅਤੇ ਵੱਖ-ਵੱਖ ਸਾਹਿਤਕ ਗਤੀਵਿਧੀਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ